ਅਮਰੀਕਾ ‘ਚ ਗੁੰਜਿਆਂ ਜਸਵੰਤ ਸਿੰਘ ਖਾਲੜਾ ਦਾ ਨਾਮ

America News : ਜਸਵੰਤ ਸਿੰਘ ਖਾਲੜਾ ‘ਤੇ ਬਣੀ ਫ਼ਿਲਮ ‘ਪੰਜਾਬ 95’ ਰਿਲੀਜ਼ ਨਹੀਂ ਹੋ ਸਕੀ ਪਰ ਅਮਰੀਕਾ ‘ਚ ਉਨ੍ਹਾਂ ਨੂੰ ਵੱਡਾ ਸਨਮਾਣ ਮਿਲਿਆ ਹੈ। ਕੈਲੀਫੋਰਨੀਆ ਦੇ ਫਰਿਜ਼ਨੋ ‘ਚ ਇੱਕ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਂ ਜਸਵੰਤ ਸਿੰਘ ਖਾਲੜਾ ਦੇ ਨਾਂ ‘ਤੇ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਦੀ ਇੱਕ ਮੀਟਿੰਗ ‘ਚ ਲਿਆ ਗਿਆ।

ਇਹ ਵੀ ਪੜ੍ਹੋ :    Canada ‘ਚ ਜਬਰੀ ਵਸੂਲੀ ਦੇ ਮਾਮਲੇ ‘ਚ ਭਾਰਤੀ ਦਾ ਹੱਥ, Police ਨੇ ਕੀਤੇ ਕਾਬੂ

ਇਹ ਅਮਰੀਕਾ ਦਾ ਪਹਿਲਾ ਸਕੂਲ ਹੋਵੇਗਾ, ਜੋ ਕਿਸੇ ਸਿੱਖ ਦੇ ਨਾਂ ‘ਤੇ ਰੱਖਿਆ ਗਿਆ ਹੈ। ਭਾਰਤ ‘ਚ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਬਾਇਓਪਿਕ ‘ਪੰਜਾਬ 95’ ਅਜੇ ਵੀ ਸਰਕਾਰੀ ਪ੍ਰਵਾਨਗੀ ਦੀ ਉਡੀਕ ਕਰ ਰਹੀ ਹੈ। ਇਹ ਫ਼ਿਲਮ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਿਲੀਜ਼ਿੰਗ ਦੀ ਉਡੀਕ ਕਰ ਰਹੀ ਹੈ। ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਫ਼ਿਲਮ ‘ਚ ਖਾਲੜਾ ਦੀ ਭੂਮਿਕਾ ਨਿਭਾਈ ਹੈ। ਪਰਿਵਾਰ ਇਹ ਵੀ ਚਾਹੁੰਦਾ ਹੈ ਕਿ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕੀਤੀ ਜਾਵੇ ਕਿਉਂਕਿ ਇਹ ਫ਼ਿਲਮ ਪੂਰੀ ਤਰ੍ਹਾਂ ਤੱਥਾਂ ਅਤੇ ਅਦਾਲਤੀ ਕਾਰਵਾਈ ‘ਤੇ ਆਧਾਰਿਤ ਹੈ।

ਇਹ ਵੀ ਪੜ੍ਹੋ :    ਸਰਕਾਰ ਦਾ ਵੱਡਾ ਐਲਾਨ, ਮੁਲਾਜ਼ਮਾਂ ਦੀ ਮੌਜ, ਹਫਤੇ ‘ਚ ਸਿਰਫ਼ 4 ਦਿਨ ਕੰਮ, 3 ਦਿਨ ਛੁੱਟੀ

ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਦੇ ਸਵਰਗਵਾਸੀ ਪਤੀ ਦੇ ਮਨੁੱਖੀ ਅਧਿਕਾਰਾਂ ਲਈ ਬਲੀਦਾਨ ਤੇ ਸੰਘਰਸ਼ ਨੂੰ ਸਨਮਾਨਿਤ ਕਰਦਿਆਂ ਅਮਰੀਕਾ ‘ਚ ਇੱਕ ਸਰਕਾਰੀ ਸਕੂਲ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖਿਆ ਜਾ ਰਿਹਾ ਹੈ। ਇਹ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲੀ ਗੱਲ ਹੈ ਕਿ ਪੂਰੀ ਦੁਨੀਆ ਮਨੁੱਖੀ ਅਧਿਕਾਰਾਂ ਦੀ ਰੱਖਿਆ ‘ਚ ਉਨ੍ਹਾਂ ਦੇ ਕੰਮ ਤੋਂ ਜਾਣੂ ਹੈ।

ਇਹ ਵੀ ਪੜ੍ਹੋ :    Doug Ford ਦੇ ਸਦਕਾ Canada ਦੇ 70 ਲੱਖ ਲੋਕਾਂ ਨੂੰ ਮਿਲੇ 200-200 ਡਾਲਰ

ਦੱਸ ਦਈਏ ਕਿ ਖਾਲੜਾ ਨੂੰ ਆਪਣੀ ਜਾਨ ਕੁਰਬਾਨ ਕਰਕੇ ਸਿੱਖਾਂ ਦੇ ਹੱਕਾਂ ਲਈ ਲੜਨ ਦੀ ਕੀਮਤ ਚੁਕਾਉਣੀ ਪਈ। ਪਰਿਵਾਰ ਦਾ ਦੋਸ਼ ਹੈ ਕਿ 6 ਸਤੰਬਰ 1995 ਨੂੰ ਪੁਲਸ ਨੇ ਖਾਲੜਾ ਨੂੰ ਉਨ੍ਹਾਂ ਦੇ ਘਰੋਂ ਅਗਵਾ ਕਰ ਲਿਆ ਸੀ। ਫਿਰ ਉਨ੍ਹਾਂ ਨੂੰ ਪੁਲਸ ਹਿਰਾਸਤ ‘ਚ ਤਸੀਹੇ ਦੇ ਕੇ ਮਾਰ ਦਿੱਤਾ ਗਿਆ। ਪੁਲਸ ਨੇ ਇਸ ਮਾਮਲੇ ‘ਚ FIR ਵੀ ਦਰਜ ਨਹੀਂ ਕੀਤੀ। ਇਸ ਤੋਂ ਬਾਅਦ ਖਾਲੜਾ ਦੀ ਪਤਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਤੇ ਅਦਾਲਤ ਨੇ CBI ਨੂੰ ਜਾਂਚ ਦੇ ਹੁਕਮ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਦੇ ਕਤਲ ਦੇ ਦੋਸ਼ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।