America News : ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਤੋਂ ਬਾਅਦ ਇਕ ਸਖਤ ਫੈਸਲੇ ਲਏ ਜਾ ਰਹੇ ਹਨ। ਇਸ ਵਿਚਾਲੇ ਟਰੰਪ ਨੇ ਰਾਤੋਂ-ਰਾਤ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕਸਦੇ ਹੋਏ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਅੱਜ ਅਮਰੀਕੀ ਫੌਜੀ ਜਹਾਜ਼ C-17 ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਹੈ। ਇਹ ਜਹਾਜ਼ ਬੁੱਧਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗਾ। ਇਹ ਉਡਾਣ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡ ਹੋਵੇਗੀ। ਇਸ ਤੋਂ ਬਾਅਦ ਇਨ੍ਹਾਂ ਭਾਰਤੀਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ‘ਤੇ ਹੋਈ ਫਾਇਰਿੰਗ
ਅਮਰੀਕੀ ਦੂਤਘਰ ਦੇ ਇੱਕ ਸੀਨੀਅਰ ਅਧਿਕਾਰੀ ਵਲੋਂ ਵੇਰਵੇ ਪੂਰੇ ਤਾਂ ਸਾਂਝੇ ਨਹੀਂ ਕੀਤੇ ਗਏ ਪਰ ਉਨ੍ਹਾਂ ਕਿਹਾ ਕਿ ਅਮਰੀਕਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢ ਰਿਹਾ ਹੈ। ਅਧਿਕਾਰੀ ਨੇ ਕਿਹਾ, “ਮੈਂ ਉਨ੍ਹਾਂ ਜਾਂਚਾਂ ਬਾਰੇ ਕੋਈ ਵੇਰਵਾ ਸਾਂਝਾ ਨਹੀਂ ਕਰ ਸਕਦਾ, ਪਰ ਮੈਂ ਇਹ ਰਿਕਾਰਡ ‘ਤੇ ਸਾਂਝਾ ਕਰ ਸਕਦਾ ਹਾਂ ਕਿ ਅਮਰੀਕਾ ਆਪਣੀ ਸਰਹੱਦ ਨੂੰ ਸੁਰੱਖਿਅਤ ਕਰਨ, ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾਉਣ ਲਈ ਸਖ਼ਤ ਰੁਖ਼ ਅਪਣਾ ਰਿਹਾ ਹੈ। ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਦਿੰਦੀਆਂ ਹਨ ਕਿ ਗੈਰ-ਕਾਨੂੰਨੀ ਪ੍ਰਵਾਸ ਜੋਖਮਾਂ ਨਾਲ ਭਰਿਆ ਹੋਇਆ ਹੈ।”