ਐਕਸ਼ਨ ਮੋਡ ”ਚ ਆਇਆ UK , 609 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ!

UK NEWS : ਅਮਰੀਕਾ ‘ਚ ਟਰੰਪ ਦੇ ਗੱਦੀ ਸੰਭਾਲਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਉੱਤੇ ਦੇਸ਼ ਨਿਕਾਲੇ ਦੀ ਗਾਜ਼ ਡਿੱਗੀ ਹੈ। ਬਹੁੱਤੇ ਗੈਰ-ਕਾਨੂੰਨੀ ਪ੍ਰਵਾਸੀਆਂ ਉੱਤੇ ਤਾਂ ਅਮਰੀਕੀ ਪ੍ਰਸ਼ਾਸਨ ਵਲੋਂ ਰੋਜ਼ਾਨਾ ਛਾਪੇਮਾਰੀ ਕਰਕੇ ਉਨ੍ਹਾਂ ਦੀ ਫੜ੍ਹੋ-ਫੜ੍ਹੀ ਕੀਤੀ ਜਾ ਰਹੀ ਹੈ। ਅਮਰੀਕਾ ਤੋਂ ਬਾਅਦ ਹੁਣ ਬ੍ਰਿਟਿਸ਼ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵੱਡਾ ਐਕਸ਼ਨ ਕੀਤਾ ਹੈ। ਯੂਕੇ ਸਰਕਾਰ ਨੇ 19,000 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਹੈ। ਬ੍ਰਿਟਿਸ਼ ਸਰਕਾਰ ਨੇ ਪਹਿਲੀ ਵਾਰ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦਾ ਵੀਡੀਓ ਜਾਰੀ ਕੀਤਾ ਹੈ, ਜਿਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਤੇ ਵਿਦੇਸ਼ੀ ਅਪਰਾਧੀਆਂ ਵਿਰੁੱਧ ਵੱਡੀ ਕਾਰਵਾਈ ਚੱਲ ਰਹੀ ਹੈ। ਲੇਬਰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਪਗ 19,000 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 60 ਦਿਨਾਂ ‘ਚ ਮਿਲੇਗੀ ਕੈਨੇਡਾ ਦੀ PR, ਵਿਦਿਆਰਥੀਆਂ ਤੋਂ ਮੰਗੇ ਦਸਤਾਵੇਜ਼

ਮਿਲੀ ਜਾਣਕਾਰੀ ਮੁਤਾਬਕ ਯੂਕੇ ਨੇ ਟਰੰਪ ਸਰਕਾਰ ਦੀ ਤਰਜ਼ ’ਤੇ ਹੁਣ ਤੱਕ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 16,400 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ। ਯੂਕੇ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪਿਛਲੇ ਸਮੇਂ ਵਿਚ ਵੱਡੇ ਪੱਧਰ ਉਤੇ ਛਾਪੇ ਮਾਰੇ ਹਨ। ਯੂਕੇ ਪੁਲਸ ਨੇ ਜਿਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ, ਉਨ੍ਹਾਂ ਵਿਚ ਭਾਰਤੀ ਰੈਸਟੋਰੈਂਟ, ਬਾਰਜ਼, ਸਟੋਰ ਤੇ ਕਾਰ ਵਾਸ਼ਿਜ਼ ਸ਼ਾਮਲ ਹਨ, ਕਿਉਂਕਿ ਬਹੁਤੇ ਪਰਵਾਸੀ ਕਾਮੇ ਇਥੇ ਹੀ ਕੰਮ ਕਰਦੇ ਹਨ।

ਇਹ ਵੀ ਪੜ੍ਹੋ : ਲੰਡਨ ਸਟੇਸ਼ਨ ”ਤੇ ”ਬੰਗਾਲੀ” ਭਾਸ਼ਾ ਦਾ ਸਾਈਨ ਬੋਰਡ ਦੇਖ ਬ੍ਰਿਟਿਸ਼ MP ਨੇ ਕੀਤਾ ਹੰਗਾਮਾ

ਬ੍ਰਿਟਿਸ਼ ਗ੍ਰਹਿ ਸਕੱਤਰ ਯਵੇਟ ਕੂਪਰ ਅਨੁਸਾਰ ਉਨ੍ਹਾਂ ਦੇ ਵਿਭਾਗ ਦੀਆਂ ਇਮੀਗ੍ਰੇਸ਼ਨ ਇਨਫੋਰਸਮੈਂਟ ਟੀਮਾਂ ਨੇ ਇਸ ਸਾਲ ਜਨਵਰੀ ਵਿੱਚ ਰਿਕਾਰਡ ਪੱਧਰ ‘ਤੇ ਛਾਪੇਮਾਰੀ ਕੀਤੀ। ਜਨਵਰੀ 2024 ਦੇ ਮੁਕਾਬਲੇ ਇਸ ਵਾਰ 48 ਪ੍ਰਤੀਸ਼ਤ ਜ਼ਿਆਦਾ ਯਾਨੀ 828 ਅਹਾਤਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਦੋਂਕਿ ਗ੍ਰਿਫ਼ਤਾਰੀਆਂ ਦੀ ਗਿਣਤੀ 73 ਪ੍ਰਤੀਸ਼ਤ ਵਧ ਕੇ 609 ਹੋ ਗਈ। ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿੱਚ ਇੱਕ ਭਾਰਤੀ ਰੈਸਟੋਰੈਂਟ ਵਿੱਚ ਛਾਪੇਮਾਰੀ ਦੌਰਾਨ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ।

ਇਹ ਵੀ ਪੜ੍ਹੋ : Trump ਇਨਾਂ ਦੇਸ਼ਾਂ ‘ਤੇ ਕਰੇਗਾ ਵੱਡੀ ਕਾਰਵਾਈ, ਵੱਡੇ- ਵੱਡੇ ਮੰਤਰੀਆਂ ਨੂੰ ਆਈਆਂ ਤਰੇਲੀਆਂ

ਦੱਸ ਦਈਏ ਕਿ ਬ੍ਰਿਟਿਸ਼ ਗ੍ਰਹਿ ਵਿਭਾਗ ਮੁਤਾਬਕ ਹੁਣ ਤਕ ਬ੍ਰਿਟੇਨ ਵਿੱਚੋਂ 16,400 ਤੋਂ ਵੀ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਯੂਕੇ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਇਹ ਗਿਣਤੀ ਹਾਲੇ ਹੋਰ ਵੀ ਵੱਧਣ ਦਾ ਖ਼ਦਸ਼ਾ ਹੈ। ਦੇਸ਼ ਅੰਦਰ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਫੜ੍ਹੇ ਜਾਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਡਿਪੋਰਟ ਕਰ ਦਿੱਤਾ ਜਾਵੇਗਾ।