ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਕਤਲਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ਼ ਜੱਸੀ ਪੁਰੇਵਾਲ ਨੂੰ ਕੈਨੇਡਾ ਵਿਚ ਸਰੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫ਼ਤਾਰੀ ਕਿਹੜੇ ਮਾਮਲੇ ਵਿਚ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ 12 ਅਕਤੂਬਰ 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਮੁੰਬਈ ਵਿਚ ਉਸ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਬਾਲੀਵੁੱਡ ਸਟਾਰ ਸਲਮਾਨ ਖਾਨ ਦਾ ਕਰੀਬੀ ਸੀ ਤੇ ਇਸੇ ਕਰ ਕੇ ਉਸ ਨੂੰ ਮਾਰ ਦਿੱਤਾ ਗਿਆ।