America 487 ਹੋਰ ਭਾਰਤੀਆਂ ਨੂੰ ਕਰ ਰਿਹਾ Deport ਜਲਦ ਦੂਜਾ ਜਹਾਜ਼ ਭੇਜੇਗਾ India

US NEWS : ਬੀਤੇ ਦਿਨੀ ਅਮਰੀਕਾ ਵਲੋਂ 104 ਭਾਰਤੀਆਂ ਨੂੰ ਡਿਪੋਰਟ (Deport) ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਪੂਰੇ ਭਾਰਤ ਦਾ ਸਿਆਸਤ ਗਰਮਾਈ ਹੋਈ ਹੈ। ਇਹ ਮਾਮਲਾ ਠੰਡਾ ਨਹੀਂ ਪਿਆ ਕਿ ਹੁਣ ਮੁੜ੍ਹ ਤੋਂ ਅਮਰੀਕਾ ਨੇ ਹੁਣ 487 ਹੋਰ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਲਈ ਹੈ। ਇਸ ਵਿਚਕਾਰ ਭਾਰਤ ਨੇ ਗੈਰ-ਕਾਨੂੰਨੀ (Illegal Immigrants) ਭਾਰਤੀਆਂ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦੀ ਸੰਭਾਵਨਾ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਹੋਏ ਸਰਕਾਰ ਨੇ ਦੱਸਿਆ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 487 ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਗੈਰ-ਪ੍ਰਵਾਸੀਆਂ ਨੂੰ ਵੀ ਜਲਦੀ ਹੀ ਭਾਰਤ ਵਾਪਸ ਭੇਜਿਆ ਜਾਵੇਗਾ। 

ਇਹ ਵੀ ਪੜ੍ਹੋ :  RCMP ਦੀ ਚੇਤਾਵਨੀ, ਬ੍ਰਿਟਿਸ਼ ਕੋਲੰਬੀਆ ‘ਚ ਫ਼ੈਲ ਰਹੀਆਂ Fentanyl Labs

 ਭਾਰਤ ਨੇ ਜਤਾਈ ਚਿੰਤਾ

 ਇਸ ਮੁੱਦੇ ‘ਤੇ ਜਾਣਕਾਰੀ ਦਿੰਦੇ ਹੋਇਆ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਵਿਦੇਸ਼ ਮੰਤਰੀ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਸਾਂਝਾ ਕੀਤੇ ਗਏ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (SOP) ਨੂੰ ਧਿਆਨ ਨਾਲ ਦੇਖਿਆ ਹੈ। ਇਸ ਵਿਚ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਨਾਲ ਸੰਬੰਧਿਤ ਪ੍ਰਕਿਰਿਆ ਨੂੰ ਸਪਸ਼ਟ ਕੀਤਾ ਗਿਆ ਹੈ। ਵਿਕਰਮ ਮਿਸਰੀ ਨੇ ਇਹ ਵੀ ਕਿਹਾ ਕਿ ਇਹ ਪ੍ਰਕਿਰਿਆ ਪਹਿਲਾਂ ਤੋਂ ਹੀ ਚੱਲ ਰਹੀ ਹੈ ਪਰ ਕੱਢੇ ਗਏ ਭਾਰਤੀ ਨਾਗਰਿਕਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਅਣਮਨੁੱਖੀ ਵਿਵਹਾਰ ਨੂੰ ਲੈ ਕੇ ਭਾਰਤ ਨੇ ਗੰਭੀਰ ਚਿੰਤਾ ਜਤਾਈ ਹੈ। 

ਇਹ ਵੀ ਪੜ੍ਹੋ :  Quebec union group ਨੇ ਗੋਦਾਮ ਬੰਦ ਹੋਣ ‘ਤੇ Amazon ਵਿਰੁੱਧ ਕਾਨੂੰਨੀ ਕਾਰਵਾਈ ਦਾਇਰ

ਭਾਰਤ ਕਿਸੇ ਵੀ ਤਰ੍ਹਾਂ ਦਾ ਨਾਗਰਿਕਾਂ ਨਾਲ ਦੁਰਵਿਵਹਾਰ ਨਹੀਂ ਕਰੇਗਾ ਬਰਦਾਸ਼ਤ 

ਵਿਕਰਮ ਮਿਸਰੀ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ 487 ਹੋਰ ਭਾਰਤੀ ਨਾਗਿਰਕਾਂ ਨੂੰ ਡਿਪੋਰਟ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਨੇ ਅਮਰੀਕੀ ਪ੍ਰਸ਼ਾਸਨ ਨੂੰ ਸਪਸ਼ਟ ਤੌਰ ‘ਤੇ ਆਖ ਦਿੱਤਾ ਹੈ ਕਿ ਜੇਕਰ ਇਨ੍ਹਾਂ ਨਾਗਰਿਕਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਹੁੰਦਾ ਹੈ ਤਾਂ ਭਾਰਤ ਇਸਨੂੰ ਬਰਦਾਸ਼ਤ ਨਹੀਂ ਕਰੇਗਾ। ਜੇਕਰ ਅਜਿਹੀ ਕੋਈ ਘਟਨਾਹੁੰਦੀ ਹੈ ਤਾਂ ਅਸੀਂ ਇਹ ਮੁੱਦਾ ਵੱਡੇ ਪੱਧਰ ‘ਤੇ ਚੁੱਕਾਂਗੇ ਅਤੇ ਤੁਰੰਤ ਕਾਰਵਾਈ ਕਰਾਂਗੇ।