America News : ਡੋਨਾਲਡ ਟਰੰਪ ਨੇ ਸੱਤਾ ਸੰਭਾਲਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰੰਪ (Trump) ਪ੍ਰਸ਼ਾਸਨ ਨੇ 6 ਦਿਨਾਂ ਦੇ ਅੰਦਰ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸੈਂਕੜੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਹੁਣ ਟਰੰਪ ਦੇ ਅਧਿਕਾਰੀ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਭਾਲ ਵਿੱਚ ਗੁਰਦੁਆਰਿਆਂ ਦਾ ਦੌਰਾ ਕਰ ਰਹੇ ਹਨ। ਦਰਅਸਲ Homeland Security ਦੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦਾ ਦੌਰਾ ਕੀਤਾ, ਜਿਸ ‘ਤੇ ਕੁਝ ਸਿੱਖ ਸੰਗਠਨਾਂ ਨੇ ਸਖ਼ਤ ਪ੍ਰਤੀਕਿਿਰਆ ਦਿੱਤੀ। ਸਿੱਖ ਸੰਗਠਨਾਂ ਨੇ ਅਜਿਹੀ ਕਾਰਵਾਈ ਨੂੰ ਆਪਣੇ ਧਰਮ ਦੀ ਪਵਿੱਤਰਤਾ ਲਈ ਖ਼ਤਰਾ ਦੱਸਿਆ ਹੈ। ਪਰ ਦੂਜੇ ਪਾਸੇ ਮੰਨਿਆ ਜਾ ਰਿਹਾ ਹੈ ਕਿ ਕੁਝ ਗ਼ੈਰ-ਦਸਤਾਵੇਜ਼ੀ ਪ੍ਰਵਾਸੀ ਨਿਊਯਾਰਕ ਤੇ ਨਿਊ ਜਰਸੀ ਦੇ ਕੁਝ ਗੁਰਦੁਆਰਿਆਂ ਦੀ ਵਰਤੋਂ ਕਰਦੇ ਹਨ।
ਇਹ ਵੀ ਪੜ੍ਹੋ : ਆਸਟ੍ਰੇਲੀਆ : ਘਰ ਦੇ ਵਿੱਚੋਂ ਮਿਲੀ ਬੱਚੇ ਦੀ ਲਾਸ਼, ਇਲਾਕੇ ਚ ਫੈਲੀ ਸਨਸਨੀ
ਦੱਸ ਦਈਏ ਕਿ ਗ੍ਰਹਿ ਦਫ਼ਤਰ ਦੇ ਬੁਲਾਰੇ ਨੇ ਕਿਹਾ, ‘‘ਇਹ ਕਾਰਵਾਈ ਸੀਬੀਪੀ ਅਤੇ ਆਈਸੀਈ ਅਧਿਕਾਰੀਆਂ ਨੂੰ ਸਾਡੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਕਾਤਲਾਂ ਤੇ ਬਲਾਤਕਾਰੀਆਂ ਸਮੇਤ ਅਪਰਾਧਕ ਵਿਦੇਸ਼ੀਆਂ ਨੂੰ ਫੜਨ ਲਈ ਤਾਕਤ ਦਿੰਦੀ ਹੈ, ਜੋ ਸਾਡੇ ਦੇਸ਼ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਹਨ।’’ ਬੁਲਾਰੇ ਨੇ ਕਿਹਾ ਕਿ ਅਪਰਾਧੀ ਹੁਣ ਗਿਫ਼ਤਾਰੀ ਤੋਂ ਬਚਣ ਲਈ ਅਮਰੀਕਾ ਦੇ ਸਕੂਲਾਂ ਅਤੇ ਚਰਚਾਂ ਵਿਚ ਛੁਪ ਨਹੀਂ ਸਕਣਗੇ। ਟਰੰਪ ਪ੍ਰਸ਼ਾਸਨ ਸਾਡੇ ਬਹਾਦਰ ਅਫ਼ਸਰਾਂ ਦੇ ਹੱਥ ਨਹੀਂ ਬੰਨ੍ਹੇਗਾ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਭਰੋਸਾ ਹੈ ਕਿ ਅਧਿਕਾਰੀ ਅਜਿਹੇ ਮਾਮਲਿਆਂ ਵਿਚ ਅਪਣੇ ਵਿਵੇਕ ਦੀ ਵਰਤੋਂ ਕਰਨਗੇ।
ਇਹ ਵੀ ਪੜ੍ਹੋ : Canada ਨੇ ਪ੍ਰਵਾਸੀਆਂ ਨੂੰ PR ਲਈ ਦਿੱਤਾ ਸੱਦਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ PR
ਸਿੱਖ ਅਮਰੀਕਨ ਲੀਗਲ ਡਿਫ਼ੈਂਸ ਐਂਡ ਐਜੂਕੇਸ਼ਨ ਫ਼ੰਡ (ਐਸਏਐਲਡੀਐਫ਼) ਨੇ ਇਮੀਗ੍ਰੇਸ਼ਨ ਲਾਗੂ ਕਰਨ ਵਾਲੀਆਂ ਕਾਰਵਾਈਆਂ ਵਿਚ ਪਾਬੰਦੀ ਦਾ ਮੁੱਦਾ ਉਠਾਇਆ ਹੈ। ਧਾਰਮਕ ਸਥਾਨਾਂ ਵਰਗੇ ਸੰਵੇਦਨਸ਼ੀਲ ਖੇਤਰਾਂ ਨੂੰ ਨਾਮਜ਼ਦ ਕਰਨ ਵਾਲੇ ਪੁਰਾਣੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ’ਤੇ ਗੰਭੀਰ ਚਿੰਤਾਵਾਂ ਪ੍ਰਗਟਾਈਆਂ ਹਨ। ਐਸਏਐਲਡੀਐਫ਼ ਨੇ ਕਿਹਾ, ‘ਨੀਤੀ ’ਚ ਪ੍ਰੇਸ਼ਾਨ ਕਰਨ ਵਾਲੀ ਇਸ ਤਬਦੀਲੀ ਦੇ ਨਾਲ ਹੀ ਭਾਈਚਾਰੇ ਤੋਂ ਅਜਿਹੀ ਰਿਪੋਰਟ ਸਾਹਮਣੇ ਆਈ, ਜਿਸ ਵਿਚ ਨਿਰਦੇਸ਼ ਜਾਰੀ ਹੋਣ ਦੇ ਕੁੱਝ ਹੀ ਦਿਨਾਂ ਬਾਅਦ ਡੀਐਚਐਸ ਅਧਿਕਾਰੀਆਂ ਨੇ ਨਿਊਯਾਰਕ ਅਤੇ ਨਿਊਜਰਸੀ ਖੇਤਰਾਂ ’ਚ ਗੁਰਦਵਾਰਿਆਂ ਦਾ ਦੌਰਾ ਕੀਤਾ।’’
ਇਹ ਵੀ ਪੜ੍ਹੋ : PM ਬਣਨ ਲਈ Ruby Dalla ਨੇ ਠੋਕੀ ਦਾਅਵੇਦਾਰੀ, ਕੀ ਭਾਰਤੀ ਮਹਿਲਾ ਬਣੇਗੀ ਕੈਨੇਡੀਅਨ ਪ੍ਰਧਾਨਮੰਤਰੀ?
ਜ਼ਿਕਰਯੋਗ ਹੈ ਕਿ ਇਹ ਮਾਮਲਾ ਕਾਫੀ ਜ਼ਿਆਦਾ ਗਰਮਾਉਂਦਾ ਜਾ ਰਿਹੈ, ਅਤੇ ਇੱਕ ਬਿਆਨ ਵਿੱਚ ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ ਨੇ ਇਮੀਗ੍ਰੇਸ਼ਨ ਲਾਗੂ ਕਰਨ ਵਾਲੀਆਂ ਕਾਰਵਾਈਆਂ ‘ਤੇ ਪਾਬੰਦੀਆਂ ਦੇ ਸੰਬੰਧ ਵਿੱਚ ਸੰਵੇਦਨਸ਼ੀਲ ਖੇਤਰਾਂ, ਜਿਵੇਂ ਕਿ ਪੂਜਾ ਸਥਾਨਾਂ ਨੂੰ ਨਿਰਧਾਰਤ ਕਰਨ ਵਾਲੇ ਪਹਿਲਾਂ ਦੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ਦੇ ਨਿਰਦੇਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ,ਅਤੇ ਦੇਖਯਾ ਹੋਵੇਗਾ ਕਿ ਇਹ ਮਾਮਲਾ ਅੱਗੇ ਕੀ ਨਵਾਂ ਮੋੜ ਲੈਂਦਾ ਹੈ।