America ਤੋਂ India ਆਵੇਗਾ ਇਕ ਹੋਰ ਜਹਾਜ਼, 180 ਹੋਰ ਗੈਰ-ਪ੍ਰਵਾਸੀਆਂ ਨੂੰ ਕੀਤਾ ਡਿਪੋਰਟ!

America News : ਰਾਸ਼ਟਰਤਪੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਡੋਨਾਲਡ ਟਰੰਪ ਵਲੋਂ ਸਭ ਤੋਂ ਜ਼ਿਆਦਾ ਸਿਕੰਜਾ ਇਮੀਗ੍ਰਾਂਟਸ ‘ਤੇ ਕਸਿਆ ਹੋਇਆ ਹੈ।ਕਿਉਂਕੀ ਅਮਰੀਕੀ ਸਰਕਾਰ ਦਾ ਸਿਰਫ ਇੱਕ ਮਕਸਦ ਹੈ ਕਿ ਉਨ੍ਹਾਂ ਨੇ ਅਮਰੀਕਾ ਦੇ ਵਿਚੋਂ ਗੈਰ-ਕਾਨੂੰਨੀ ਪ੍ਰਵਾਸ ਨੂੰ ਖ਼ਤਮ ਕਰਨਾ ਹੈ, ਇਸ ਤਹਿਤ ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ।ਜਿੱਥੇ ਪਿਛਲੇ ਹਫ਼ਤੇ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ ਅਤੇ ਵਾਪਿਸ ਭਾਰਤ ਭੇਜਿਆ ਗਿਆ ਸੀ ਤਾਂ ਉਥੇ ਹੀ ਜਾਣਕਾਰੀ ਨਿਕਲ ਕੇ ਸਾਹਮਣੇ ਇਹ ਵੀ ਆ ਰਹੀ ਹੈ ਕਿ ਹੁਣ ਅਮਰੀਕਾ ਮੁੜ੍ਹ ਤੋਂ 180 ਹੋਰ ਭਾਰਤੀਆਂ ਨੂੰ ਕੱਢੇ ਜਾਣ ਦੀ ਤਿਆਰੀ ਦੇ ਵਿੱਚ ਹੈ। ਕਿਹਾ ਜਾ ਰਿਹਾ ਹੈ ਕਿ ਗੈਰ ਕਾਨੂੰਨੀ ਪ੍ਰਵਾਸੀ ਭਾਰਤੀਆਂ ਨਾਲ ਭਰਿਆ ਦੂਜਾ ਜਹਾਜ਼ ਹੁਣ 15 ਫ਼ਰਵਰੀ ਨੂੰ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ‘ਚ ਲੈਂਡ ਹੋਣ ਦੀ ਤਿਆਰੀ ਦੇ ਵਿੱਚ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ”ਚ ਪੜ੍ਹਾਈ ਦੌਰਾਨ 48 ਘੰਟਿਆਂ ਤੋਂ ਵੱਧ ਕੰਮ ਕੀਤਾ ਤਾਂ ਨਹੀਂਨ ਹੋਵੇਗੀ ਖ਼ੈਰ

ਦੱਸ ਦੇਈਏ ਕਿ ਪਹਿਲਾਂ 5 ਫ਼ਰਵਰੀ ਨੂੰ 30 ਪੰਜਾਬੀਆਂ ਸਣੇ 104 ਭਾਰਤੀਆਂ ਵਤਨ ਵਾਪਸੀ ਹੋਈ ਸੀ। ਪਿਛਲੇ ਹਫ਼ਤੇ ਹੀ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਗਿਆ ਸੀ। ਹੁਣ ਸੂਤਰਾਂ ਮੁਤਾਬਕ ਅਮਰੀਕਾ ਵੱਲੋਂ ਇਕ ਹੋਰ ਫ਼ਲਾਈਟ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ ‘ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਆਸਟ੍ਰੇਲੀਆ ”ਚ ਪੜ੍ਹਾਈ ਦੌਰਾਨ 48 ਘੰਟਿਆਂ ਤੋਂ ਵੱਧ ਕੰਮ ਕੀਤਾ ਤਾਂ ਨਹੀਂਨ ਹੋਵੇਗੀ ਖ਼ੈਰ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ। ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ ‘ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਫ਼ਲਾਈਟ ਰਾਹੀਂ ਅਮਰੀਕਾ ਵੱਲੋਂ ਤਕਰੀਬਨ 170 ਤੋਂ 180 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ। ਉੱਥੇ ਹੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਫ਼ਲਾਈਟ ਅੰਮ੍ਰਿਤਸਰ ਏਅਰਪੋਰਟ ‘ਤੇ ਹੀ ਲੈਂਡ ਕਰਵਾਉਣ ‘ਤੇ ਵੀ ਕਈ ਤਰ੍ਹਾਂ ਦੀ ਸਵਾਲ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : Ontario ਵਿਧਾਨ ਸਭਾ ਚੋਣਾਂ ਹੋਈਆਂ ਦਿਲਚਸਪ, ਦੇਖੋ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

 ਜ਼ਿਕਰਯੋਗ ਹੈ ਕਿ ਜਿੱਥੇ ਇੱਕ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਨਿਕੇਲ ਕੱਸੀ ਹੋਈ ਹੈ ਤਾਂ ਦੂਜੇ ਪਾਸੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਮਰੀਕਾ ਦੋਰੇ ‘ਤੇ ਪਹੁੰਚੇ ਹੋਏ ਹਨ ਜਿੱਥੇ ਉਨ੍ਹਾਂ ਵਲੋਂ ਰਾਸ਼ਟਰਤਪਤੀ ਡੋਨਾਲਡ ਟਰੰਪ ਦੇ ਨਾਲ ਮੁਲਾਕਾਤ ਕੀਤੀ ਜਾਣੀ ਹੈ। ਦੇਖਣਾ ਹੁਣ ਇਹ ਹੋਵੇਗਾ ਕਿ ਟਰੰਪ ਅਤੇ ਪੀਐਮ ਮੋਦੀ ਇਹ ਮੁਲਾਕਾਤ ਅਮਰੀਕਾ ਰਹਿੰਧੇ ਭਾਰਤੀਆਂ ਦੇ ਲਈ ਕਿੰਨੀ ਕੁ ਲਾਭਦਾਇਕ ਸਾਬਿਤ ਹੁੰਦੀ ਹੈ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।