ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦੇਹਾਂਤ

ਅਮਰੀਕਾ : ਬੰਦੀ ਸਿੰਘਾਂ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਦਿਹਾਂਤ ਹੋਣ ਦੀ ਦੁੱਖਦ ਖ਼ਬਰ ਸਾਹਮਣੇ ਆਈ ਹੈ। ਬਾਪੂ ਸੂਰਤ ਸਿੰਘ ਨੇ 90 ਸਾਲ ਦੀ ਉਮਰ ‘ਚ ਸਵੇਰੇ 7 ਵਜੇ ਦੀ ਕਰੀਬ ਆਪਣੇ ਆਖ਼ਰੀ ਸਾਹ ਅਮਰੀਕਾ ‘ਚ ਲੈਂਦੇ ਹੋਏ ਦੁਨੀਆਂ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਦਿਤਾ ਹੈ।

ਕੈਲੀਫੋਰਨੀਆ ‘ਚ ਜੰਗਲੀ ਅੱਗਾਂ ਕਾਰਨ ਆਸਕਰ ਨਾਮਜ਼ਦਗੀਆਂ ਦਾ ਐਲਾਨ ਟਲਿਆ
ਦੱਸ ਦਈਏ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਲੰਮੀ ਲੜਾਈ ਲੜੀ ਹੈ। ਉਨ੍ਹਾਂ ਸਿੰਘਾਂ ਦੀ ਰਿਹਾਈ ਲਈ 8 ਸਾਲ ਦੇ ਲੰਬੇ ਸਮੇਂ ਤੱਕ 2015 ਤੋਂ 2023 ਤੱਕ ਭੁੱਖ ਹੜਤਾਲ ਕੀਤੀ ਸੀ ਅਤੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ।ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ ਇੱਕ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਹੀ ਮਰਨ ਵਰਤ ਸ਼ੁਰੂ ਕੀਤਾ ਸੀ, ਪਰ ਇਸ ਵਰਤ ਦੌਰਾਨ ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਲੁਧਿਆਣਾ ਦੇ ਧੰਛ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਦੀ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਮਰਨ ਵਰਤ ਖਤਮ ਕੀਤਾ ਸੀ

ਮਾਪਿਆਂ ਦੀ PR ਬੰਦ ਹੋਣ ਤੋਂ ਬਾਅਦ ‘ਸੁਪਰ ਵੀਜ਼ਾ’ ਲਈ ਲੱਗੀਆਂ ਲੰਬੀਆਂ ਕਤਾਰਾਂ

ਜ਼ਿਕਰਯੋਗ ਹੈ ਕਿ ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ, ਜੋ ਆਪਣੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਨ।