ਡਿਪੋਰਟੇਸ਼ਨ ਦੇ ਮੁੱਦੇ ‘ਤੇ ਤੱਤੇ ਹੋਏ CM ਮਾਨ, ਕੇਂਦਰ ‘ਤੇ ਪੰਜਾਬ ਨੂੰ ਬਦਨਾਮ ਕਰਨ ਦੇ ਲਗਾਏ ਦੋਸ਼

Punjab News : ਅਮਰੀਕਾ ਵਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਧੂੜ ਫੜਦਾ ਜਾ ਰਿਹਾ ਹੈ। ਖ਼ਾਸ ਕਰਕੇ ਭਾਰਤੀਆਂ ਦੀ ਡਿਪੋਰਟੇਸ਼ਨ ਵਾਲੀ ਫਲਾਈਟ ਅੰਮ੍ਰਿਤਸਰ ਵਿਚ ਉਤਾਰਣ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ, ਅਤੇ ਇਸ ਮੁੱਦੇ ‘ਤੇ ਸਿਆਸਤ ਵੀ ਬੇਹੱਦ ਗਰਮਾਈ ਹੋਈ ਹੈ। ਪ੍ਰਵਾਸੀਆਂ ਨੂੰਧਿਆਨ ‘ਚ ਰੱਖਦੇ ਹੋਏ ਹੁਣ ਸੀਐੱਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਉੱਤੇ ਸਖਤ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਸੀਂ ਇਸ ਜਹਾਜ਼ ਨੂੰ ਪੰਜਾਬ ਵਿਚ ਲਾਉਣ ਦੇ ਹੱਕ ਵਿਚ ਨਹੀਂ ਹਾਂ।

https://x.com/i/status/1890413638285951172

119 ਗੈਰ ਕਾਨੂੰਨੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਭਲਕੇ ਅੰਮ੍ਰਿਸਰ ‘ਚ ਲੈਂਡ ਹੋਵੇਗਾ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਜਹਾਜ਼ ਲੈਂਡ ਕਰਵਾਉਣ ਉੱਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਜਹਾਜ਼ ਅੰਮ੍ਰਿਤਸਰ ਵਿਚ ਹੀ ਕਿਉਂ ਲੈਂਡ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਨੂੰ ਡਿਪੋਰਟੇਸ਼ਨ ਸੈਂਟਰ ਕਿਉਂ ਬਣਾਇਆ ਜਾ ਰਿਹਾ ਹੈ। ਪਹਿਲਾਂ ਵਾਲਾ ਜਹਾਜ਼ ਅੰਬਾਲੇ ਕਿਉਂ ਨਹੀਂ ਉਤਾਰਿਆ ਗਿਆ।

ਇਹ ਵੀ ਪੜ੍ਹੋ : ਐਲਨ ਮਸਕ ਤੇ PM ਮੋਦੀ ਨੇ ਕੀਤੀ ਮੁਲਾਕਾਤ, “ਹੁਣ ਹੋਵੇਗਾ ਭਾਰਤ ਦਾ ਸੁਧਾਰ”

ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਨੂੰ ਇਹ ਵੀ ਅਪੀਲ ਕੀਤੀ ਕਿ ਅਮਰੀਕਾ ਤੋਂ ਆਉਣ ਵਾਲੇ ਡਿਪੋਰਟੇਸ਼ਨ ਵਾਲੇ ਜਹਾਜ਼ ਕਿਤੇ ਹੋਰ ਉਤਾਰੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਰੀਕਾ ਦੇ ਫੌਜੀ ਜਹਾਜ਼ ਵਿਚ ਸਾਰੇ ਭਾਰਤੀ ਭੇਜੇ ਜਾ ਰਹੇ ਹਨ ਇਸ ਦੀ ਬਜਾਏ ਭਾਰਤ ਨੂੰ ਆਪਣਾ ਜਹਾਜ਼ ਭੇਜਣਾ ਚਾਹੀਦਾ ਹੈ।