Punjab News : ਦੇਸ਼ ਭਰ ਦੇ ਵਿੱਚ ਈਦ-ਉੱਲ-ਫ਼ਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲੇਰਕੋਟਲਾ ਪਹੁੰਚੇ। ਇਥੇ ਉਨ੍ਹਾਂ ਵੱਲੋਂ ਸਾਰੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਗਈਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਦੱਸਿਆ ਕਿ ਮਾਲੇਰਕੋਟਲਾ ਦੇ ਲਈ ਮੈਡੀਕਲ ਕਾਲਜ ਨੂੰ ਮਨਜ਼ੂਰੀ ਮਿਲ ਗਈ ਹੈ ਤੇ ਜਲਦੀ ਹੀ ਕੇਂਦਰ ਸਰਕਾਰ ਦੇ ਨਾਲ 60-40 ਦੀ ਹਿੱਸੇਦਾਰੀ ਨਾਲ ਮੈਡੀਕਲ ਕਾਲ ਬਣਵਾਇਆ ਜਾਵੇਗਾ। ਅੱਜ ਈਦ-ਉਲ-ਫ਼ਿਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਲੇਰਕੋਟਲਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।
ਇਹ ਵੀ ਪੜ੍ਹੋ : Canada ਨੇ ਕਾਮਿਆਂ ਅਤੇ ਵਿਦਿਆਰਥੀਆਂ ਲਈ 23 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੱਸਿਆ ਕੀ ਮਾਲੇਰਕੋਟਲਾ ਦੇ ਲਈ ਮੈਡੀਕਲ ਕਾਲਜ ਨੂੰ ਮਨਜ਼ੂਰੀ ਮਿਲ ਗਈ ਹੈ। ਇੱਥੇ ਜਲਦੀ ਹੀ ਕੇਂਦਰ ਸਰਕਾਰ ਦੇ ਨਾਲ 60-40 ਦੀ ਹਿੱਸੇਦਾਰੀ ਨਾਲ ਮੈਡੀਕਲ ਕਾਲ ਬਣਵਾਇਆ ਜਾਵੇਗਾ। ਇਸ ਦੇ ਲਈ ਫ਼ੌਜ ਤੋਂ ਜ਼ਮੀਨ ਵੀ ਲੈ ਲਈ ਗਈ ਹੈ। ਆਉਣ ਵਾਲੇ ਦਿਨਾਂ ਵਿਚ ਇਸ ‘ਤੇ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਕਾਲਜ ਵਿਚ 100 MBBS ਸੀਟਾਂ ਹੋਣਗੀਆਂ ਤੇ ਸਾਡੇ ਬੱਚੇ ਇੱਥੇ ਰਹਿ ਕੇ ਹੀ ਡਾਕਟਰੀ ਦੀ ਪੜ੍ਹਾਈ ਕਰ ਸਕਣਗੇ। ਇਸ ਦੇ ਨਾਲ ਹੀ ਹਸਪਤਾਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਦੱਸ ਦਈਏ ਕੀ ਦੇਸ਼ ਭਰ ‘ਚ ਅੱਜ ਈਦ-ਉੱਲ-ਫ਼ਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਅੱਜ ਦੇ ਇਸ ਤਿਉਹਾਰ ਦੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।