ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Punjab News : ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਵੱਲੋਂ ਮੁੱਖ ਮੰਤਰੀ ਮਾਨ ਸਾਹਮਣੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਗਈਆਂ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਕਾਫੀ ਸੰਤੁਸ਼ਟ ਨਜ਼ਰ ਆਏ। ਉਨ੍ਹਾਂ ਦੱਸਿਆ ਕੀ ਮੁੱਖ ਮੰਤਰੀ ਨੇ ਮੀਟਿੰਗ ਤੋਂ ਬਾਅਦ ਭਰੋਸਾ ਦਿਵਾਇਆ ਕਿ ਅੱਜ ਸ਼ਾਮ 6 ਵਜੇ ਤੱਕ ਵੱਡਾ ਐਕਸ਼ਨ ਲਿਆ ਜਾਵੇਗਾ। ਅੱਜ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਮੌਕੇ ਜਿੱਥੇ ਪਰਿਵਾਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਦੁਹਰਾਈ, ਉਥੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਨਿਰਪੱਖ ਜਾਂਚ ਕਰਾਉਣ ਤੇ ਇਨਸਾਫ਼ ਦਿਵਾਉਣ ਦਾ ਯਕੀਨ ਦਿਵਾਇਆ ਹੈ।

ਇਹ ਵੀ ਪੜ੍ਹੋ : CM ਮਾਨ ਨੇ ਮਾਲੇਰਕੋਟਲਾ ਵਿਖੇ ਮਨਾਇਆ ਈਦ-ਉੱਲ-ਫ਼ਿਤਰ ਦਾ ਤਿਉਹਾਰ

ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਕਾਫੀ ਸੰਤੁਸ਼ਟ ਨਜ਼ਰ ਆਈ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਗੱਲ ਬੜੇ ਆਰਾਮ ਨਾਲ ਸੁਣੀ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਾਮ ਨੂੰ ਹੀ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲਿਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਮਾਮਲੇ ਵਿੱਚ ਉਨ੍ਹਾਂ ਦਾ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ, ਜਿਸ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ ਦੀ ਮੰਗ ਕੀਤੀ।