ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਰਨਗੇ ਸ਼ਿਰਕਤ

ਅਮਰੀਕਾ ਦੀ ਸਿਆਸਤ ਨਵਾਂ ਮੋੜ੍ਹ ਲੈਣ ਜਾ ਰਹੀ ਹੈ। ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਸਮਾਗਮ ਦੇ ‘ਚ ਵਿਦੇਸ਼ ਮੰਤਰੀ ਡਾ.ਐਸ ਜੈਸ਼ੰਕਰ ਭਾਰਤ ਦੀ ਨੁਮਾਇੰਦਗੀ ਕਰਨਗੇ। ਜਿਸਦੀ ਜਾਣਕਾਰੀ MEA ਵਲੋਂ ਟਵੀਟ ਕਰ ਕੇ ਸਾਂਝੀ ਕੀਤੀ ਗਈ ਹੈ। ਵਿਦੇਸ਼ ਮੰਤਰੀ ਆਪਣੀ ਫੇਰੀ ਦੌਰਾਨ ਨਵੇਂ ਅਮਰੀਕੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਅਤੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਹੋਰ ਅੰਤਰਰਾਸ਼ਟਰੀ ਪਤਵੰਤਿਆਂ ਨਾਲ ਵੀ ਗੱਲਬਾਤ ਕਰਨਗੇ।

ਅਨੀਤਾ ਆਨੰਦ ਪੀਐਮ ਦੀ ਦੌੜ ਤੋਂ ਹੋਈ ਬਾਹਰ, ਹੁਣ ਕੌਣ ਹੋਵੇਗਾ ਕੈਨੇਡਾ ਦਾ ਪ੍ਰਧਾਨਮੰਤਰੀ ?

ਦੱਸ ਦਈਏ ਕਿ MEA ਦੇ ਬਿਆਨ ਮੁਤਾਬਕ ਟਰੰਪ-ਵੈਂਸ ਦੇ ਸਹੁੰ ਚੁੱਕ ਸਮਾਗਮ ਵਿੱਚ ਜੈਸ਼ੰਕਰ ਦੀ ਸ਼ਮੂਲੀਅਤ ਅਤੇ ਉਨ੍ਹਾਂ ਦੀ ਫੇਰੀ ਨਾਲ ਭਾਰਤ ਅਤੇ ਅਮਰੀਕਾ ਵਿਚਕਾਰ ਕੂਟਨੀਤਕ ਸਬੰਧਾਂ ਦੇ ਹੋਰ ਮਜ਼ਬੂਤ ​​ਹੋਣ ਦੀ ਉਮੀਦ ਹੈ, ਕਿਉਂਕਿ ਆਉਣ ਵਾਲੇ ਅਮਰੀਕੀ ਪ੍ਰਸ਼ਾਸਨ ਦਾ ਕਾਰਜਕਾਲ ਸ਼ੁਰੂ ਹੋ ਰਿਹਾ ਹੈ।