Kisan News : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ 2025 ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨਾਂ ਲਈ ਕਈ ਯੋਜਨਾਵਾਂ ਦਾ ਐਲਾਨ ਕਰਦੇ ਹੋਏ ਬਿਹਾਰ ਦੇ ਕਿਸਾਨਾਂ ਲਈ ਬਿਹਾਰ ਵਿੱਚ ਮਖਾਨਾ ਬੋਰਡ ਬਣਾਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਕਿਹਾ, ਸਾਡਾ ਧਿਆਨ ਸਿਹਤ ਅਤੇ ਰੁਜ਼ਗਾਰ ‘ਤੇ ਹੈ। ਸਰਕਾਰ ਸੁਧਾਰਾਂ ‘ਤੇ ਧਿਆਨ ਕੇਂਦਰਿਤ ਕਰੇਗੀ। ਖੇਤੀਬਾੜੀ ਯੋਜਨਾਵਾਂ ‘ਤੇ ਕੰਮ ਜਾਰੀ ਰਹੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅਰਥਵਿਵਸਥਾ ਨੂੰ ਗਤੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ Super Visa ਵਾਲਿਆਂ ਲਈ ਬਦਲੇ ਨਿਯਮ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਵਿਕਸਤ ਭਾਰਤ ਦਾ ਬਜਟ ਹੈ। ਸਾਡਾ ਉਦੇਸ਼ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਸਾਡਾ ਉਦੇਸ਼ ਦੇਸ਼ ਦੇ ਵਿਕਾਸ ਨੂੰ ਵਧਾਉਣਾ ਹੈ। ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਾਲਾ ਦੇਸ਼ ਹੈ। ਪੇਂਡੂ ਔਰਤਾਂ ਅਤੇ ਨੌਜਵਾਨਾਂ ਨੂੰ ਵਾਧੂ ਸਹਾਇਤਾ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਾਡੀ ਸਰਕਾਰ ਖੇਤੀਬਾੜੀ ਉਤਪਾਦਨ ਵਧਾਉਣ ‘ਤੇ ਜ਼ੋਰ ਦੇ ਰਹੀ ਹੈ। 100 ਜ਼ਿਲ੍ਹਿਆਂ ਵਿੱਚ ਧੰਨਧਾਨ ਯੋਜਨਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯੋਜਨਾ ਘੱਟ ਝਾੜ ਵਾਲੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਖੇਤੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਫਗਵਾੜਾ ‘ਚ ‘ਆਪ’ ਦੇ ਰਾਮ ਉੱਪਲ ਬਣੇ ਨਵੇਂ ਮੇਅਰ
ਜ਼ਿਕਰਯੋਗ ਹੈ ਕਿ ਜ਼ਿਕਰ ਕਰ ਦਈਏ ਕਿ ਨਿਰਮਲਾ ਸੀਤਾਰਮਨ ਨੇ ਕਿਸਾਨ ਕ੍ਰੈਡਿਟ ਕਾਰਡ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ ਜੋ ਕਿ ਇਸ ਵੇਲੇ 3 ਲੱਖ ਰੁਪਏ ਹੈ। ਬਜਟ ਵਿੱਚ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਕੇਸੀਸੀ ਅਧੀਨ ਕਿਸਾਨਾਂ ਲਈ ਕਰਜ਼ਾ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇਗੀ। ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਐਲਾਨ ਨਾਲ ਕਿਸਾਨਾਂ, ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ, ਅਤੇ ਇਸ ਕਾਰਨ ਪੇਂਡੂ ਮੰਗ ਵਿੱਚ ਵੀ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਰਾਹੀਂ ਪਿੰਡਾਂ ਦੀ ਆਰਥਿਕਤਾ ਵਿੱਚ ਵੀ ਸੁਧਾਰ ਦੇਖਣ ਨੂੰ ਮਿਲੇਗਾ।