ਹੈਪੀ ਪਸ਼ੀਆ ਨੂੰਜਲਦ ਲਿਆਂਦਾ ਜਾਵੇਗਾ ਭਾਰਤ, ਪ੍ਰਕਿਰਿ ਸ਼ੁਰੂ

Happy Passia News: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖ਼ਾਲਸਾ ਦੇ ਅਤਿਵਾਦੀ ਹੈਪੀ ਪਸ਼ੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਅਤਿਵਾਦ ਅਤੇ ਗੈਂਗਸਟਰ ਨੈੱਟਵਰਕ ਦਾ ਸਬੰਧ ਤੋੜਨ ਵਿੱਚ ਮਦਦ ਮਿਲੇਗੀ। ਧਿਆਨ ਦੇਣ ਯੋਗ ਹੈ ਕਿ 17 ਅਪ੍ਰੈਲ ਨੂੰ ਅਮਰੀਕੀ ਏਜੰਸੀ ਐਫ਼ਬੀਆਈ ਨੇ ਪਸ਼ੀਆ ਨੂੰ ਸੈਕਰਾਮੈਂਟੋ ਤੋਂ ਗ੍ਰਿਫ਼ਤਾਰ ਕੀਤਾ ਸੀ। ਐਫ਼ਬੀਆਈ ਨੇ ਗ੍ਰਿਫ਼ਤਾਰ ਵਿਅਕਤੀ ਦੀ ਤਸਵੀਰ ਵੀ ਜਾਰੀ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਭਾਰਤ ਵਿੱਚ ਹੋਏ ਅਤਿਵਾਦੀ ਹਮਲਿਆਂ ਲਈ ਜ਼ਿੰਮੇਵਾਰ ਹੈ। ਹੈਪੀ ਪਸ਼ੀਆ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਇਆ ਅਤੇ ਆਪਣੀ ਪਛਾਣ ਛੁਪਾਉਣ ਲਈ ਇੱਕ ਬਰਨਰ ਫ਼ੋਨ ਦੀ ਵਰਤੋਂ ਕੀਤੀ। ਉਹ ਇਸ ਸਮੇਂ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਹਿਰਾਸਤ ਵਿੱਚ ਹੈ।