ਕੈਨੇਡਾ: ਡੋਨਾਲਡ ਟਰੰਪ ਵਲੋਂ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੇ ਬਿਆਨ ਤੋਂ ਬਾਅਦ ਕੈਨੇਡੀਅਨ ਸਿਆਸਤ ਗਰਮਾਉਂਦੀ ਜਾ ਰਹੀ ਹੈ। ਵੱਖ-ਵੱਖ ਲੀਡਰਾਂ ਵਲੋਂ ਇਸ ਮੁੱਦੇ ‘ਤੇ ਆਪਣੀ ਪ੍ਰਤੀਕ੍ਰਿਆ ਸਾਂਝੀ ਕੀਤੀ ਜਾ ਰਹੀ ਹੈ। ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਨੇਤਾ ਜਗਮੀਤ ਸਿੰਘ ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੈਨੇਡਾ ਨੂੰ ਆਪਣੇ ਨਾਲ ਜੋੜਨ ਦੀ ਯੋਜਨਾ ‘ਤੇ ਸਖ਼ਤ ਚੇਤਾਵਨੀ ਦਿੱਤੀ ਹੈ। ਜਗਮੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਯ ‘ਤੇ ਪੋਸਟ ਕੀਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਟਰੰਪ ਨੂੰ ਜਵਾਬ ਦਿੱਤਾ ਹੈ।
ਆਸਟ੍ਰੇਲੀਆ ਸਰਕਾਰ ਦਾ ਸਖ਼ਤ ਕਦਮ, ਜੰਕ ਫੂਡ ਇਸ਼ਤਿਹਾਰਾਂ ‘ਤੇ ਲੱਗੀ ਪਾਬੰਦੀ
ਦੱਸ ਦਈਏ ਜਗਮੀਤ ਨੇ ਇਸ ਪੋਸਟ ਵਿੱਚ ਕਿਹਾ- “ਕੈਨੇਡੀਅਨਾਂ ਨੂੰ ਕੈਨੇਡੀਅਨ ਹੋਣ ‘ਤੇ ਮਾਣ ਹੈ। ਸਾਨੂੰ ਆਪਣੇ ਦੇਸ਼ ‘ਤੇ ਮਾਣ ਹੈ ਤੇ ਅਸੀਂ ਆਪਣੇ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਜੰਗ ਵਿੱਚ ਜਾਣ ਲਈ ਤਿਆਰ ਹਾਂ।” ਜਗਮੀਤ ਸਿੰਘ ਨੇ ਕਿਹਾ ਕਿ ਮੇਰੇ ਕੋਲ ਡੋਨਾਲਡ ਟਰੰਪ ਲਈ ਇੱਕ ਸੁਨੇਹਾ ਹੈ। ਅਸੀਂ ਚੰਗੇ ਗੁਆਂਢੀ ਹਾਂ ਪਰ, ਜੇਕਰ ਤੁਸੀਂ ਕੈਨੇਡਾ ਨਾਲ ਲੜਾਈ ਚੁਣਦੇ ਹੋ – ਤਾਂ ਇਸਦੀ ਕੀਮਤ ਚੁਕਾਉਣੀ ਪਵੇਗੀ। ਜਗਮੀਤ ਸਿੰਘ ਨੇ ਕਿਹਾ ਕਿ ਜੇ ਅਮਰੀਕਾ ਕੈਨੇਡਾ ‘ਤੇ ਟੈਰਿਫ ਲਗਾਉਂਦਾ ਹੈ ਤਾਂ ਅਸੀਂ ਵੀ ਜਵਾਬੀ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ, “ਜੇ ਡੋਨਾਲਡ ਟਰੰਪ ਸੋਚਦਾ ਹੈ ਕਿ ਤੁਸੀਂ ਸਾਡੇ ਨਾਲ ਲੜ ਸਕਦੇ ਹੋ, ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਮੈਂ ਵਾਅਦਾ ਕੀਤਾ ਹੈ ਕਿ ਜੇ ਡੋਨਾਲਡ ਟਰੰਪ ਸਾਡੇ ‘ਤੇ ਟੈਰਿਫ ਲਗਾਉਂਦਾ ਹੈ, ਤਾਂ ਸਾਨੂੰ ਵੀ ਉਸੇ ਤਰ੍ਹਾਂ ਜਵਾਬੀ ਟੈਰਿਫ ਲਗਾਉਣੇ ਚਾਹੀਦੇ ਹਨ। ਮੈਨੂੰ ਲੱਗਦਾ ਹੈ ਕਿ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਲੜ ਰਹੇ ਕਿਸੇ ਵੀ ਵਿਅਕਤੀ ਨੂੰ ਵੀ ਇਹੀ ਕਰਨਾ ਚਾਹੀਦਾ ਹੈ।”
ਕੈਨੇਡਾ ਗਏ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ, ਦੁੱਖਦ ਖ਼ਬਰ ਨੇ ਪਰਿਵਾਰ ‘ਚ ਪੁਆਏ ਵੈਣ
ਜ਼ਿਕਰ ਏ ਖ਼ਾਸ ਹੈ ਕਿ ਪਿਛਲੇ ਕੁਝ ਸਮੇਂ ਤੋਂ ਟਰੰਪ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਬਾਰੇ ਬਿਆਨਬਾਜ਼ੀ ਕਰ ਰਹੇ ਹਨ। ਟਰੰਪ ਨੇ ਸੋਸ਼ਲ ਮੀਡੀਆ ਉੱਤੇ ਲਿਿਖਆ ਸੀ ਕਿ ਬਹੁਤ ਸਾਰੇ ਕੈਨੇਡੀਅਨ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣੇ ਕ੍ਰਿਸਮਸ ‘ਤੇ ਉਸਨੇ ਕੈਨੇਡਾ ਦੇ ਅਮਰੀਕਾ ਦਾ ਹਿੱਸਾ ਬਣਨ ਦੇ ਫਾਇਦਿਆਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਟੈਕਸਾਂ ਵਿੱਚ 60 ਪ੍ਰਤੀਸ਼ਤ ਤੋਂ ਵੱਧ ਦੀ ਕਟੌਤੀ ਕੀਤੀ ਜਾਵੇਗੀ, ਉਨ੍ਹਾਂ ਦੇ ਕਾਰੋਬਾਰ ਤੁਰੰਤ ਦੁੱਗਣੇ ਹੋ ਜਾਣਗੇ। ਹਾਂਲਾਕਿ ਕੈਨੇਡਾ ਵਲੋਂ ਟਰੰਪ ਦੀ ਇਸ ਬਿਆਨਬਾਜ਼ੀ ‘ਤੇ ਸਾਫ਼ ਨਾ ਕਰ ਦਿੱਤੀ ਗਈ ਹੈ।