America News : ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਇਮੀਗ੍ਰਾਂਰਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਆਮਰੀਕਾ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਨੁੱਖੀ ਤਸਕਰੀ ਦੇ “ਈਕੋਸਿਸਟਮ” ਨੂੰ ਜੜ ਤੋਂ ਖ਼ਤਮ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਵਿਸ਼ਵਾਸ ਪ੍ਰਗਟ ਕੀਤਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਈਕੋਸਿਸਟਮ ਨੂੰ ਖ਼ਤਮ ਕਰਨ ਵਿੱਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।
ਇਹ ਵੀ ਪੜ੍ਹੋ : Canada ‘ਚ ਭਾਰਤੀਆਂ ਨੂੰ ਮਿਲੀ ਰਿਕਾਰਡ ਤੋੜ ਨਾਗਰੀਕਤਾ, 3.74 ਲੱਖ ਭਾਰਤੀ ਹੋਏ ਪੱਕੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਤੇ ਦਿਨ ਤੋਂ ਅਮਰੀਕਾ ‘ਚ ਦੋ ਦਿਨਾਂ ਦੇ ਦੌਰੇ ‘ਤੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਪੀਐਮ ਮੋਦੀ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਮੁੱਦੇ ‘ਤੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਦੂਜੇ ਦੇਸ਼ਾਂ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਹਨ, ਉਨ੍ਹਾਂ ਨੂੰ ਉੱਥੇ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਜਿੱਥੋਂ ਤੱਕ ਭਾਰਤ ਅਤੇ ਅਮਰੀਕਾ ਦਾ ਸਵਾਲ ਹੈ, ਅਸੀਂ ਹਮੇਸ਼ਾ ਕਿਹਾ ਹੈ ਕਿ ਜਿਨ੍ਹਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਉਹ ਸੱਚਮੁੱਚ ਭਾਰਤ ਦੇ ਨਾਗਰਿਕ ਹਨ – ਜੇਕਰ ਉਹ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਹਨ, ਤਾਂ ਭਾਰਤ ਉਨ੍ਹਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਪਰ ਇਹ ਸਾਡੇ ਲਈ ਸਿਰਫ਼ ਇੱਥੇ ਹੀ ਨਹੀਂ ਰੁਕਦਾ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਇਹ ਸਾਰੇ ਲੋਕ ਆਮ ਪਰਿਵਾਰਾਂ ਦੇ ਲੋਕ ਹਨ। ਉਨ੍ਹਾਂ ਨੂੰ ਵੱਡੇ ਸੁਪਨੇ ਦਿਖਾਏ ਜਾਂਦੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਨੂੰ ਗੁੰਮਰਾਹ ਕਰਕੇ ਇੱਥੇ ਲਿਆਂਦਾ ਜਾਂਦਾ ਹੈ। ਇਸ ਲਈ, ਸਾਨੂੰ ਮਨੁੱਖੀ ਤਸਕਰੀ ਦੀ ਇਸ ਪੂਰੀ ਪ੍ਰਣਾਲੀ ‘ਤੇ ਹਮਲਾ ਕਰਨਾ ਚਾਹੀਦਾ ਹੈ ਅਤੇ ਇਕੱਠੇ ਮਿਲ ਕੇ, ਅਮਰੀਕਾ ਅਤੇ ਭਾਰਤ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਅਜਿਹੇ ਵਾਤਾਵਰਣ ਨੂੰ ਜੜ੍ਹਾਂ ਤੋਂ ਤਬਾਹ ਕਰ ਦਿੱਤਾ ਜਾਵੇ ਤਾਂ ਜੋ ਮਨੁੱਖੀ ਤਸਕਰੀ ਖਤਮ ਹੋ ਸਕੇ।
ਇਹ ਵੀ ਪੜ੍ਹੋ : Canada ‘ਚ ਭਾਰਤੀਆਂ ਨੂੰ ਮਿਲੀ ਰਿਕਾਰਡ ਤੋੜ ਨਾਗਰੀਕਤਾ, 3.74 ਲੱਖ ਭਾਰਤੀ ਹੋਏ ਪੱਕੇ
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਦਾ ਕਹਿਣਾ ਹੈ ਸਾਡੀ ਵੱਡੀ ਲੜਾਈ ਉਸ ਪੂਰੇ ਵਾਤਾਵਰਣ ਦੇ ਵਿਰੁੱਧ ਹੈ ਜੋ ਟਰੰਪ ਬਣਾਉਣਾ ਚਾਹੁੰਦੇ ਹਨ, ਅਤੇ ਸਾਨੂੰ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਟਰੰਪ ਇਸ ਵਾਤਾਵਰਣ ਨੂੰ ਖਤਮ ਕਰਨ ਵਿੱਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।”