PM ਮੋਦੀ Donald Trump ਨਾਲ ਕਰਨਗੇ ਮੁਲਾਕਾਤ, ਇਸ ਤਰੀਕ ਨੂੰ ਜਾਣਗੇ ਅਮਰੀਕਾ

America News : ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀਆਂ ਦੇ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਵਲੋਂ ਅਮਰੀਕਾ ਜਾਣ ਦੀਆਂ ਚਰਚਾਵਾਂ ‘ਤੇ ਮੋਹਰ ਲੱਗ ਗਈ ਹੈ। ਜੀ ਹਾਂ ਪ੍ਰਧਾਨ ਮੰਤਰੀ  ਨਰਿੰਦਰ ਮੋਦੀ 10 ਅਤੇ 12 ਫਰਵਰੀ ਨੂੰ ਫਰਾਂਸ ਵਿੱਚ ਹੋਣ ਵਾਲੇ ਏਆਈ ਸੰਮੇਲਨ ਦੀ ਸਹਿ-ਪ੍ਰਧਾਨਗੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ, ਅਤੇ ਇਸ ਤੋਂ ਬਾਅਦ ਪੀਐਮ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ‘ਤੇ ਵਾਸ਼ਿੰਗਟਨ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ : ਧੜਾਧੜ ਪੰਜਾਬੀਆਂ ਨੂੰ ਮਿਲੇਗੀ PR, Canada ਨੇ PNP ਪ੍ਰੋਗਰਾਮ ਦੀ ਐਲਾਨੀ ਤਾਰੀਖ਼, Express Entry Draw ਦੇ ਖੋਲ੍ਹੇ ਦਰਵਾਜ਼ੇ

ਦੱਸ ਦਈਏ ਕਿ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਮੋਦੀ 12 ਅਤੇ 13 ਫਰਵਰੀ ਨੂੰ ਅਮਰੀਕਾ ਦਾ ਅਧਿਕਾਰਤ ਕਾਰਜਕਾਰੀ ਦੌਰਾ ਕਰਨਗੇ।” ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦੂਜੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਇਹ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਅਮਰੀਕਾ ਦੌਰਾ ਹੋਵੇਗਾ। ਮੋਦੀ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਮਰੀਕਾ ਦਾ ਦੌਰਾ ਕਰਨ ਵਾਲੇ ਕੁਝ ਵਿਸ਼ਵ ਨੇਤਾਵਾਂ ਵਿੱਚੋਂ ਇੱਕ ਹੋਣਗੇ ਅਤੇ ਇਹ ਤੱਥ ਕਿ ਨਵੇਂ ਪ੍ਰਸ਼ਾਸਨ ਦੇ ਅਹੁਦਾ ਸੰਭਾਲਣ ਤੋਂ ਸਿਰਫ਼ ਤਿੰਨ ਹਫ਼ਤਿਆਂ ਬਾਅਦ ਪ੍ਰਧਾਨ ਮੰਤਰੀ ਨੂੰ ਅਮਰੀਕਾ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਗਿਆ ਹੈ।