ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਗਈ ਜਾਨ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

Canada News : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸਬ-ਡਵੀਜ਼ਨ ਖਮਾਣੋ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ‘ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਇਕਬਾਲ ਸਿੰਘ ਦੇ ਪਿਤਾ ਅਵਤਾਰ ਸਿੰਘ (ਜੋ ਭਾਰਤੀ ਫੌਜ ਵਿਚ ਸੇਵਾਵਾਂ ਨਿਭਾਅ ਚੁੱਕੇ ਹਨ) ਨੇ ਦੱਸਿਆ ਕਿ ਮੇਰਾ ਪੁੱਤਰ ਇਕਬਾਲ ਸਿੰਘ ਅਜੇ ਦੋ ਸਾਲ ਪਹਿਲਾਂ ਹੀ ਆਪਣੀ ਪਤਨੀ ਸਮੇਤ ਰੁਜ਼ਗਾਰ ਦੀ ਭਾਲ ‘ਚ ਕੈਨੇਡਾ ਗਿਆ ਸੀ।

ਇਹ ਵੀ ਪੜ੍ਹੋ :   ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਨੇ ਮੁੰਡੇ ਨੂੰ ਦਿੱਤਾ ਧੋਖਾ, ਪੰਜਾਬ ”ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ

ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਸਰੀ ‘ਚ ਅੱਜ ਸਵੇਰੇ ਇਕਬਾਲ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਬਾਲ ਸਿੰਘ ਦਾ ਅਜੇ ਕੋਈ ਬੱਚਾ ਨਹੀਂ ਸੀ ਹੋਇਆ। ਇਸ ਘਟਨਾ ਤੋਂ ਪਰਿਵਾਰ ਵਿਚ ਕੋਹਰਾਮ ਮਚ ਗਿਆ। ਤਾਂ ਉਥੇ ਹੀ ਪਰਿਵਾਰ ਨੇ ਸਰਕਾਰ ਤੋਂ ਉਨ੍ਹਾਂ ਦੇ ਪੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ‘ਚ ਲਿਆਉਣ ਲਈ ਗੁਹਾਰ ਲਗਾਈ ਹੈ।