America News : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ 12 ਮਾਰਚ ਤੋਂ ਸਟੀਲ ਅਤੇ ਐਲੂਮੀਨੀਅਮ ਦੇ ਆਯਾਤ ‘ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ। ਇਹ ਕਦਮ ਘਰੇਲੂ ਉਦਯੋਗਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਅਮਰੀਕਾ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਪਾਰ ਨੀਤੀ ਦਾ ਹਿੱਸਾ ਹੈ। 12 ਮਾਰਚ ਤੋਂ ਟੈਰਿਫ ਸਟੀਲ ਅਤੇ ਐਲੂਮੀਨੀਅਮ ਦੇ ਸਾਰੇ ਆਯਾਤ ‘ਤੇ ਲਾਗੂ ਹੋਣਗੇ। ਵਪਾਰ ਯੁੱਧ ਦਾ ਡਰ ਵੇਖਦੇ ਹੋਏ ਯੂਰਪ ਅਤੇ ਚੀਨ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਜਵਾਬੀ ਕਾਰਵਾਈ ਦੇ ਸੰਕੇਤ ਦਿੱਤੇ ਹਨ।
ਇਹ ਵੀ ਪੜ੍ਹੋ : ਐਕਸ਼ਨ ਮੋਡ ”ਚ ਆਇਆ UK , 609 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ!
ਦੱਸ ਦਈਏ ਕਿ ਇਸ ਨਾਲ ਅੰਤਰਰਾਸ਼ਟਰੀ ਵਪਾਰ ਵਿਚ ਤਣਾਅ ਵਧ ਸਕਦਾ ਹੈ ਅਤੇ ਸਟੀਲ ਅਤੇ ਐਲੂਮੀਨੀਅਮ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਆ ਸਕਦਾ ਹੈ।ਯੂਰਪ ਅਤੇ ਚੀਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਇਸ ਟੈਰਿਫ ਨੂੰ ਲਾਗੂ ਕਰਦਾ ਹੈ ਤਾਂ ਉਹ ਅਮਰੀਕੀ ਉਤਪਾਦਾਂ ‘ਤੇ ਵੀ ਸਖਤ ਪਾਬੰਦੀਆਂ ਲਗਾ ਸਕਦੇ ਹਨ। ਇਸ ਫੈਸਲੇ ਤੋਂ ਬਾਅਦ ਗਲੋਬਲ ਬਾਜ਼ਾਰ ‘ਚ ਉਥਲ-ਪੁਥਲ ਤੇਜ਼ ਹੋ ਗਈ ਹੈ ਅਤੇ ਨਿਵੇਸ਼ਕ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।